ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ, ਤੈਨੂੰ ਦਿਲ ਦਾ ਹਾਲ ਸੁਣਾਵਾਂ.....
ਕੀ ਪਤਾ ਕੱਲ ਸਿਲ ਜਾਣ ਬੁੱਲੀਆਂ.....ਤੇ ਮੈਂ ਸਦਾ ਲਈ ਚੁੱਪ ਹੋ ਜਾਵਾਂ....
ਕੀ ਪਤਾ ਕੱਲ ਮਿਚ ਜਾਣ ਅੱਖੀਆਂ....ਤੇ ਮੈਂ ਦੁਬਾਰਾ ਖੋਲ ਨਾ ਪਾਵਾਂ....
ਕੀ ਪਤਾ ਕੱਲ ਦੇਹ ਮੇਰੀ ਰਾਖ ਦੀ ਢੇਰੀ ਹੋ ਜਾਵੇ....ਤੇ ਮੈਂ ਹਵਾ 'ਚ ਉਡ ਪੁਡ ਜਾਵਾਂ....
ਮਿਲ ਸਕਦਾ ਏਂ ਤਾਂ ਅੱਜ ਮਿਲ ਲੈ ਆ ਕੇ......ਵਿਛਿਆਂ ਪਲਕਾਂ ਨੇ ਵਿਚ ਰਾਹਾਂ....
...ਕੀ ਪਤਾ ਕੱਲ ਮੈਂ ਨਾ ਹੋਵਾਂ....ਤੇ ਤੇਰੀਆਂ ਖੁੱਲੀਆਂ ਰਹਿ ਜਾਣ ਬਾਹਾਂ .........
Sunday, 3 October 2010
Subscribe to:
Post Comments (Atom)
No comments:
Post a Comment